ਚੰਡੀਗੜ੍ਹ, 25 ਨਵੰਬਰ (ਪੰਜਾਬ ਮੇਲ)- ਹੱਤਿਆ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੋੜਾ ਕਰਾਰ ਦੇ ਚੁੱਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਲਖਬੀਰ ਸਿੰਘ ਥਾਬਲਾ ਵਲੋਂ ਜੋ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸਟੇਜ ’ਤੇ ਸਨਮਾਨਿਤ ਕੀਤਾ ਹੈ, ਉਸ ਗੰਭੀਰ ਮਾਮਲੇ ਦੀ ਸ਼੍ਰੋਮਣੀ ਅਕਾਲੀ ਦਲ ਵਲੋਂ ਜਾਂਚ ਦੇ ਆਦੇਸ਼ ਜਾਰੀ ਕੀਤੇ ਹਨ।
ਸ਼ੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਡਾ. ਦਲਜੀਤ ਸਿੰਘ ਚੀਮਾ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਉਨ੍ਹਾਂ ਨੂੰ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਇਸ ਗੱਲ ਦਾ ਪਤਾ ਹੀ ਨਹੀਂ ਸੀ ਕਿ ਸਨਮਾਨਿਤ ਕਰਨ ਵਾਲਾ ਅਕਾਲੀ ਨੇਤਾ ਤੇ ਮਾਰਕੀਟ ਕਮੇਟੀ ਬੱਸੀਪਠਾਣਾ ਦੇ ਚੇਅਰਮੈਨ ਲਖਵੀਰ ਸਿੰਘ ਥਾਬਲਾਂ ਅਦਾਲਤ ਵਲੋਂ ਭਗੋੜਾ ਕਰਾਰ ਦਿੱਤਾ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ ਅਕਾਲੀ ਦਲ ਨੇ ਇਸ ਮਾਮਲੇ ਦੀ ਜ਼ਿਲ੍ਹਾ ਜਥੇਦਾਰ ਅਤੇ ਜ਼ਿਲ੍ਹਾ ਪ੍ਰਧਾਨ ਫਤਹਿਗੜ੍ਹ ਸਾਹਿਬ ਨੂੰ ਇਸ ਸਾਰੇ ਮਾਮਲੇ ਦੀ ਪੂਰੀ ਰਿਪੋਰਟ ਮੰਗੀ ਹੈ ਜਦੋਂ ਕਿ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਇਸ ਦੀ ਪੂਰੀ ਜਾਂਚ ਪੜਤਾਲ ਕਰਕੇ ਤੁਰੰਤ ਰਿਪੋਰਟ ਭੇਜਣ ਲਈ ਕਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਸਮਾਗਮ ਦੇ ਪ੍ਰਬੰਧਕਾਂ ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ।
No comments:
Post a Comment